ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ 19 ਜੁਲਾਈ ਨੂੰ

ਕੈਂਪ ਦੌਰਾਨ ਯੋਗ ਵੋਟਰ ਆਪਣੇ ਗਣਨਾ ਫਾਰਮ ਬੂਥ ਲੈਵਲ ਅਫ਼ਸਰ ਕੋਲ ਜਮ੍ਹਾ ਕਰਵਾ ਸਕਣਗੇ

ਜਲੰਧਰ : ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) 2026 ਤਹਿਤ ਜ਼ਿਲ੍ਹਾ ਜਲੰਧਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 19 ਜੁਲਾਈ 2026 ਦਿਨ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ, ਜਿੱਥੇ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਨਿੱਜੀ ਤੌਰ ‘ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ (ਐਨਿਊਮੀਰੇਸ਼ਨ) ਫਾਰਮ ਭਰਨ ਤੇ ਜਮ੍ਹਾ ਕਰਨ ਵਿੱਚ ਸਹਾਇਤ ਪ੍ਰਦਾਨ ਕਰਨਗੇ।

ਡੀਸੀ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਬੀ.ਐਲ.ਓਜ਼ ਨੇ ਗਣਨਾ ਫਾਰਮ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਹੈ, ਉਹ ਬੀ.ਐਲ.ਏਜ਼ ਨਾਲ ਮੀਟਿੰਗਾਂ ਅਤੇ ਤਰੁੱਟੀਆਂ ਨੂੰ ਦੂਰ ਕਰਨ ‘ਤੇ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ’ਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉਥੇ ਡਿਜੀਟਾਈਜ਼ੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾਣ। ਜਿਹੜੇ ਬੂਥਾਂ ’ਤੇ ਫਾਰਮਾਂ ਦੀ ਪ੍ਰਾਪਤੀ ਅਜੇ ਬਾਕੀ ਹੈ, ਉਥੇ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ਦੋਵੇਂ ਕੰਮ ਸਮਾਨ ਤਰਜੀਹ ਨਾਲ ਨੇਪਰੇ ਚਾੜ੍ਹੇ ਜਾਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ 19 ਜੁਲਾਈ ਨੂੰ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਗਣਨਾ ਫਾਰਮ ਜਮ੍ਹਾ ਕਰਵਾਉਣ ਅਤੇ ਇਸ ਅਹਿਮ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਬੂਥ ਲੈਵਲ ਏਜੰਟਾਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਇਸ ਵਿਸ਼ੇਸ਼ ਕੈਂਪ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ।

spot_img

Hot this week

जालंधर में स्वाइन फ्लू ने बढ़ाई चिंता, अब तक 17 केस

107 संदिग्ध मामलों की निगरानी, 3 मरीज अस्पतालों में...

रतन दुआ बने बार एसोसिएशन जालंधर के नए प्रधान, थिंद बने सेक्रेटरी

जिला बार एसोसिएशन जालंधर चुनाव परिणाम 2026 11 सितंबर को...

जालंधर नॉर्थ… आप हलका इंचार्ज वनीत धीर की भाजपा और कांग्रेस में तोड़फोड़

बड़ा सवाल-  भाजपा के वर्कर दिनेश ढल्ल की भाजपा...

Topics

जालंधर में स्वाइन फ्लू ने बढ़ाई चिंता, अब तक 17 केस

107 संदिग्ध मामलों की निगरानी, 3 मरीज अस्पतालों में...

रतन दुआ बने बार एसोसिएशन जालंधर के नए प्रधान, थिंद बने सेक्रेटरी

जिला बार एसोसिएशन जालंधर चुनाव परिणाम 2026 11 सितंबर को...
spot_img

Related Articles

Popular Categories

spot_imgspot_img