ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ ਬਾਰੇ ਦਿੱਤੀ ਜਾਣਕਾਰੀ

 

ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪਿੰਡ ਤਲਵਣ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਜਲੰਧਰ : ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਦੀ ਗੰਨਾ ਸ਼ਾਖਾ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਸਕੀਮ ਤਹਿਤ ਸਹਿਕਾਰੀ ਸ਼ੂਗਰ ਮਿੱਲ, ਨਕੋਦਰ ਨਾਲ ਸਬੰਧਤ ਪਿੰਡ ਤਲਵਣ (ਨੂਰਮਹਿਲ) ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਰਣਧੀਰ ਸਿੰਘ ਠਾਕੁਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਡਾ. ਸਰਬਜੀਤ ਕੌਰ ਖ਼ੇਤੀਬਾੜੀ ਵਿਕਾਸ ਅਫ਼ਸਰ (ਗੰਨਾ) ਨਕੋਦਰ ਅਤੇ ਗੰਨਾਂ ਖੋਜ ਕੇਂਦਰ ਕਪੂਰਥਲਾ ਤੋਂ ਡਾ. ਰਜਿੰਦਰ ਕੁਮਾਰ, ਕੇ.ਵੀ.ਕੇ. ਨੂਰਮਹਿਲ ਤੋਂ ਡਾ. ਸੰਜੀਵ ਕਟਾਰੀਆ ਅਤੇ ਡਾ. ਰਚਨਾ ਗਰਗ ਨੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਪਤਝੜ ਰੁੱਤ ਦੀ ਗੰਨੇ ਦੀ ਬਿਜਾਈ ਦੌਰਾਨ ਬਿਜਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮਕਸਦ ਫ਼ਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਉਤਪਾਦਨ ਨੂੰ ਵਧਾਉਣਾ, ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵਧਾਉਣਾ ਹੈ।

ਡਾ. ਰਚਨਾ ਗਰਗ ਕੇ ਵੀ ਕੇ ਨੂਰਮਹਿਲ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਜ਼ਿਲ੍ਹਾ ਟ੍ਰੇਨਿੰਗ ਅਫ਼ਸਰ ਡਾ. ਸੰਜੀਵ ਕੁਮਾਰ ਕਟਾਰੀਆ ਡਾਇਰੈਕਟਰ ਕੇ ਵੀ ਕੇ ਨੂਰਮਹਿਲ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਗੰਨੇ ਦੀ ਉਤਪਾਦਕਤਾ ਵਧਾਉਣ ਨਾਲ ਗੰਨੇ ਦੀ ਫ਼ਸਲ ਦੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਰ ਵਧਾਉਣ ਦੇ ਮਕਸਦ ਲਈ ਗੰਨਾ ਕਾਸ਼ਤਕਾਰਾਂ ਨੂੰ ਚੌੜੀ ਵਿੱਥ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਡਾ. ਰਜਿੰਦਰ ਕੁਮਾਰ ਕੀਟ ਵਿਗਿਆਨੀ ਨੇ ਗੰਨੇ ਦੀ ਫ਼ਸਲ ਵਿਚ ਕੀੜੇ ਮਕੌੜਿਆਂ ਅਤੇ ਬੀਮਾਰੀਆਂ ਦੀ ਰੋਕਥਾਮ ਕਰਨ ਲਈ ਜਾਣਕਾਰੀ ਦਿੱਤੀ। ਡਾ. ਸਰਬਜੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਗੰਨਾਂ ਨਕੋਦਰ ਨੇ ਦੱਸਿਆ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੰਤਰ ਫ਼ਸਲਾਂ ਜਿਵੇਂ ਕਣਕ, ਸਰੋ, ਆਲੂ,ਆਦਿ ਅਤੇ ਸਬਜ਼ੀਆਂ ਦੀ ਕਾਸ਼ਤ ਕਰਕੇ ਘਰੇਲੂ ਅਤੇ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਮਨਦੀਪ ਸਿੰਘ ਸੀ.ਸੀ.ਡੀ.ਓ. ਸਹਿਕਾਰੀ ਮਿੱਲ ਨਕੋਦਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ।

spot_img

Hot this week

जालंधर में स्वाइन फ्लू ने बढ़ाई चिंता, अब तक 17 केस

107 संदिग्ध मामलों की निगरानी, 3 मरीज अस्पतालों में...

रतन दुआ बने बार एसोसिएशन जालंधर के नए प्रधान, थिंद बने सेक्रेटरी

जिला बार एसोसिएशन जालंधर चुनाव परिणाम 2026 11 सितंबर को...

जालंधर नॉर्थ… आप हलका इंचार्ज वनीत धीर की भाजपा और कांग्रेस में तोड़फोड़

बड़ा सवाल-  भाजपा के वर्कर दिनेश ढल्ल की भाजपा...

Topics

जालंधर में स्वाइन फ्लू ने बढ़ाई चिंता, अब तक 17 केस

107 संदिग्ध मामलों की निगरानी, 3 मरीज अस्पतालों में...

रतन दुआ बने बार एसोसिएशन जालंधर के नए प्रधान, थिंद बने सेक्रेटरी

जिला बार एसोसिएशन जालंधर चुनाव परिणाम 2026 11 सितंबर को...
spot_img

Related Articles

Popular Categories

spot_imgspot_img