ਨਵੀਆਂ ਗਾਈਡਲਾਈਨਾਂ ਖ਼ਿਲਾਫ਼ ਪੰਜਾਬ ਭਰ ਵਿੱਚ CHO ਸਾਥੀਆਂ ਵੱਲੋਂ ਰੋਸ਼ ਪ੍ਰਦਰਸ਼ਨ, ਮੰਗ-ਪੱਤਰ ਸੌਂਪੇ

ਜਲੰਧਰ (ਜਾਗਰੂਕ ਪੰਜਾਬ) : ਅੱਜ ਸਾਂਝਾ ਫਰੰਟ CHO ਪੰਜਾਬ ਦੇ ਸੱਦੇ ਤੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ (CHOs) ਵੱਲੋਂ ਵਿਭਾਗ ਵੱਲੋਂ ਜਾਰੀ ਕੀਤੀਆਂ ਨਵੀਆਂ ₹5,000 ਇਨਸੈਂਟਿਵ ਸਬੰਧੀ ਗਾਈਡਲਾਈਨਾਂ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਮੂਹ ਸਿਵਲ ਸਰਜਨ ਦਫ਼ਤਰਾਂ ਰਾਹੀਂ ਮਾਣਯੋਗ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਨੂੰ ਮੰਗ-ਪੱਤਰ ਸੌਂਪੇ ਗਏ।

ਜਲੰਧਰ ਵਿਖੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਪੰਖੁਡ਼ੀ ਨੇ ਦੱਸਿਆ ਕਿ CHO ਸਾਥੀਆਂ ਨੂੰ ਦਿੱਤੇ ਗਏ ₹5,000 ਵਾਧੇ ਦੇ ਭਰੋਸੇ ਨੂੰ ਸ਼ਰਤਾਂ ਅਤੇ Benchmark ਨਾਲ ਜੋੜਨਾ ਸਰਾਸਰ ਨਾਜਾਇਜ਼ ਹੈ। ਇਸ ਦੀ ਬਜਾਏ ਇਹ ਰਕਮ ਬਿਨਾਂ ਕਿਸੇ ਸ਼ਰਤ ਦੇ ਸਿੱਧੀ ਤਨਖ਼ਾਹ ਵਿੱਚ ਸ਼ਾਮਲ ਕੀਤੀ ਜਾਵੇ। ਇਸ ਦੇ ਨਾਲ ਹੀ Incentive Performa ਵਿੱਚ ਸੋਧ ਕਰਕੇ CHOs ਨੂੰ ਹੋ ਰਹੇ ਵਿੱਤੀ ਨੁਕਸਾਨ ਨੂੰ ਰੋਕਿਆ ਜਾਵੇ, CHO Cadre ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ ਅਤੇ Loyalty Bonus ਸਮੇਤ ਹੋਰ ਲੰਬਿਤ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।

ਸਾਂਝਾ ਫਰੰਟ CHO ਪੰਜਾਬ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਵੀਆਂ ਗਾਈਡਲਾਈਨਾਂ ਤੁਰੰਤ ਵਾਪਸ ਨਾ ਲਈਆਂ ਗਈਆਂ ਅਤੇ CHO ਸਾਥੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਮਿਸ਼ਨ ਡਾਇਰੈਕਟਰ, NHM ਪੰਜਾਬ ਦੇ ਚੰਡੀਗੜ੍ਹ ਸਥਿਤ ਦਫ਼ਤਰ ਅੱਗੇ ਵਿਸ਼ਾਲ ਰੋਸ਼ ਧਰਨਾ ਦਿੱਤਾ ਜਾਵੇਗਾ। ਲੋੜ ਪੈਣ ਤੇ ਇਹ ਧਰਨਾ ਅਣਮਿੱਥੇ ਸਮੇਂ (ਅਨਿਸ਼ਚਿਤ ਕਾਲ) ਲਈ ਵੀ ਜਾਰੀ ਰੱਖਿਆ ਜਾ ਸਕਦਾ ਹੈ।

ਸਾਂਝਾ ਫਰੰਟ ਨੇ ਕਿਹਾ ਕਿ ਪੰਜਾਬ ਭਰ ਦੇ CHO ਸਾਥੀ ਪੂਰੀ ਏਕਤਾ ਨਾਲ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਅਤੇ ਜਦੋਂ ਤੱਕ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲਾ ਜਲੰਧਰ ਤੋਂ ਡਾ ਪੰਖੁੜੀ, ਡਾ ਵਿਪਨ, CHO ਤਨਵੀ, CHO ਸੁਖਪ੍ਰੀਤ, ਡਾ ਰਿਤੂ, CHO ਨੋਬੀਆ ਆਦਿ ਸਾਥੀ ਮੌਜੂਦ ਸਨ | ਜਲੰਧਰ ਦੇ ਵੱਖ ਵੱਖ ਬਲਾਕਾਂ ਵਿਚ ਵੀ ਮੰਗ ਪੱਤਰ ਐਸ. ਐਮ.ਓ ਸਾਹਿਬਾਨਾਂ ਨੂੰ ਦਿੱਤੇ ਗਏ |

spot_img

Hot this week

अब की बारी… जुबिन शंगारी, याद रखें सीरियल नंबर 5

क्लब के सीनियर्स की ओर से संदेश- अनुभव, ऊर्जा...

रात 11ः30 लाइव… जिमखाना क्लब मेरा घर और मेंबर्स पारिवारिक सदस्य : जुबिन शंगारी

अचीवर्स ग्रुप के एग्जीक्यूटिव मेंबर उम्मीदवार जुबिन शंगारी ने...

कर्मचारियों पर सख्ती से घिरी मान सरकार, विपक्ष ने पूछा- हक मांगने वालों को नोटिस क्यों?

सरकार के खिलाफ कर्मचारियों का गुस्सा बना सियासी मुद्दा;...

कार्रवाई के पत्र पर मुलाजिमों की दो टूक- 29 को सूबे की मीटिंग में सीएम को देंगे जवाब

सूबा प्रधान सुखजीत सिंह बोले- सूचियां जितनी मर्जी बनती...

Topics

अब की बारी… जुबिन शंगारी, याद रखें सीरियल नंबर 5

क्लब के सीनियर्स की ओर से संदेश- अनुभव, ऊर्जा...

रात 11ः30 लाइव… जिमखाना क्लब मेरा घर और मेंबर्स पारिवारिक सदस्य : जुबिन शंगारी

अचीवर्स ग्रुप के एग्जीक्यूटिव मेंबर उम्मीदवार जुबिन शंगारी ने...
spot_img

Related Articles

Popular Categories

spot_imgspot_img